ਚੰਡੀਗੜ੍ਹ ਵਿੱਚ ਮੌਸਮ ਵਿਭਾਗ (Department of Meteorology) ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ,ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 27.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਹ ਵੀ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਸੀ। ਮੌਸਮ ਵਿਭਾਗ (Department of Meteorology) ਨੇ ਚੰਡੀਗੜ੍ਹ ਵਿੱਚ ਸਵੇਰੇ 5:30 ਤੋਂ 7:30 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਸੀ। ਪਰ ਮੀਂਹ ਨਹੀਂ ਪਿਆ। ਇਸ ਸਮੇਂ ਸਿਰਫ ਬੱਦਲਵਾਈ ਹੈ।

By Admin

Leave a Reply

Your email address will not be published. Required fields are marked *