ਚੰਡੀਗੜ੍ਹ, 1 ਜੁਲਾਈ
ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਸਮਰਥਕਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ।
