ਸੰਵਿਧਾਨ ਦਿਵਸ ਅਤੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿੱਚ ਹੋਈ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਦੀ ਰੱਖਿਆ ਕਰਨਾ ਹੁਣ ਆਮ ਆਦਮੀ ਪਾਰਟੀ ਦੀ ਵੱਡੀ ਜ਼ਿੰਮੇਵਾਰੀ ਹੈ। ਇਸ ਦੌਰਾਨ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੀ ਤਾਰੀਫ਼ ਕਰਦਿਆਂ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ ਅਤੇ ਸਿੱਖਿਆ ਤੇ ਸਿਹਤ ਸਹੂਲਤਾਂ ਦਾ ਜ਼ਿਕਰ ਕੀਤਾ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਉਨ੍ਹਾਂ ਕਿਹਾ ਕਿ ਯੋਗ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦਿੱਤੇ ਜਾ ਰਹੇ ਹਨ। ਤਿੰਨ ਮਹੀਨਿਆਂ ਦੀ ਰਕਮ 3,000 ਰੁਪਏ ਇਕੱਠੀ ਖਾਤਿਆਂ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਾਕੀ ਯੋਗ ਲਾਭਪਾਤਰੀਆਂ ਨੂੰ 1 ਦਸੰਬਰ ਤੱਕ ਪੈਸੇ ਮਿਲ ਜਾਣਗੇ। ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।