ਚੰਡੀਗੜ੍ਹ, 31 ਜਨਵਰੀ 

ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦਾ ਪੰਜਾਬ ਦੇ ਮੁੱਖ ਮੰਤਰੀ ਦੇ ਦਿੱਲੀ ਅਵਾਸ ‘ਤੇ ਛਾਪੇਮਾਰੀ ਸਬੰਧੀ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਪਲਟਵਾਰ ਕੀਤਾ ਹੈ।  ‘ਆਪ’ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਉਸੇ ਸਾਜ਼ਿਸ਼ ਦਾ ਹਿੱਸਾ ਹੈ।

ਮਲਵਿੰਦਰ ਕੰਗ ਨੇ ਕਿਹਾ ਕਿ ਦਿੱਲੀ ਚੋਣਾਂ ਦੇ ਐਲਾਨ ਤੋਂ ਬਾਅਦ ਭਾਜਪਾ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਕਦੇ ਉਸ ਨੂੰ ਪੰਜਾਬ ਦੀਆਂ ਗੱਡੀਆਂ ਤੋਂ ਦਿੱਕਤ ਹੁੰਦੀ ਹੈ ਅਤੇ ਕਦੇ ਸਿੱਖਾਂ ਅਤੇ ਪੰਜਾਬ ਦੇ ਲੋਕਾਂ ਨਾਲ। ਭਾਜਪਾ ਆਗੂਆਂ ਦਾ ਬਿਆਨ ਪੰਜਾਬੀਆਂ ਪ੍ਰਤੀ ਉਸ ਦੀ ਨਫ਼ਰਤ ਨੂੰ ਦਰਸਾਉਂਦਾ ਹੈ।

ਕੰਗ ਨੇ ਕਿਹਾ ਕਿ ਇਹ ਸਭ ਚੋਣ ਕਮਿਸ਼ਨ ਦੀ ਅਯੋਗਤਾ ਕਾਰਨ ਹੋ ਰਿਹਾ ਹੈ। ਚੋਣ ਕਮਿਸ਼ਨ ਭਾਜਪਾ ਦਾ ਗੁਲਾਮ ਬਣ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ ‘ਤੇ ਬੇਲੋੜੇ ਛਾਪੇਮਾਰੀ ਕਰਦੀ ਹੈ, ਪਰ ਪਰਵੇਸ਼ ਵਰਮਾ ਵੱਲੋਂ ਪੈਸੇ ਵੰਡਣ ‘ਤੇ ਚੁੱਪ ਹੈ, ਜਦੋਂ ਕਿ ਵਰਮਾ ਵੱਲੋਂ ਨਵੀਂ ਦਿੱਲੀ ਵਿਧਾਨ ਸਭਾ ‘ਚ ਲਗਾਤਾਰ ਪੈਸੇ, ਜੁੱਤੀਆਂ ਅਤੇ ਕੱਪੜੇ ਵੰਡੇ ਜਾ ਰਹੇ ਹਨ। ਚੋਣ ਕਮਿਸ਼ਨ ਨੂੰ ਉਸ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਸੀ, ਪਰ ਉਸ ਨੇ ਕੁਝ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਜਾਣਬੁੱਝ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮੁਆਫ ਨਹੀਂ ਕਰਨਗੇ। ਦਿੱਲੀ ਦੇ ਲੋਕ ਵੀ ਅਜਿਹੀ ਘਟੀਆ ਰਾਜਨੀਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ। ਲੋਕ 5 ਫਰਵਰੀ ਨੂੰ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਜਵਾਬ ਦੇਣਗੇ।

By Admin

Leave a Reply

Your email address will not be published. Required fields are marked *