Screenshot

ਪੰਜਾਬ, 12 ਨਵੰਬਰ 2027: ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ 31 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਹੈ। ਕੁਝ ਦਿਨ ਪਹਿਲਾਂ ਤਰਨਤਾਰਨ ਦੇ ਪੱਟੀ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਜੋ ਕਿ ਜੇਲ੍ਹ ‘ਚ ਹਨ, ਉਨ੍ਹਾਂ ਨੇ ਵੀ ਇੰਟਰਨੈੱਟ ਮੀਡੀਆ ‘ਤੇ ਇੱਕ ਪੋਸਟ ‘ਚ ਐਲਾਨ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਥਾਂ ਹੁਣ ਜਸਕੰਵਰ ਸਿੰਘ ਗਿੱਲ ਨੂੰ ਟਿਕਟ ਦਿੱਤੀ ਹੈ। ਇਸਦੇ ਨਾਲ ਹੀ ਖਰੜ ਤੋਂ ਅਨਮੋਲ ਗਗਨ ਮਾਨ ਦੀ ਟਿਕਟ ਕੱਟ ਦਿੱਤੀ ਹੈ, ਉਨ੍ਹਾਂ ਦੀ ਜਗ੍ਹਾ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਟਿਕਟ ਦਿੱਤੀ ਹੈ।