ਚੰਡੀਗੜ੍ਹ, 21 ਜੂਨ:

ਪੰਜਾਬ ਅਤੇ ਹਰਿਆਣਾ ਹਾਈ ਕੋਰਟ,  ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ।

ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ।  ਉਨ੍ਹਾਂ ਦੱਸਿਆ  ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ ,ਇਸ ਦੀ ਅਹਿਮੀਅਤ ਅਤੇ ਪ੍ਰਸੰਗਿਕਤਾ ਹੋਰ ਵੀ ਵਧ ਹੈ ਕਿਉਂ ਕਿ ਪਦਾਰਥਾਂ ਦੀ ਹੋੜ  ਵਿੱਚ ਲੱਗੇ ਅਜੋਕੇ ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਦੀ ਮਾਰ ਹੇਠ  ਹੈ। ਯੋਗਾ ਕਸਰਤ ਬਾਰੇ ਨਹੀਂ ਹੈ ਬਲਕਿ ਆਪਣੇ- ਆਪ, ਸੰਸਾਰ ਅਤੇ ਕੁਦਰਤ ਨਾਲ ਇਕ-ਮਿਕ ਹੋਣ ਦੀ ਭਾਵਨਾ ਦੀ ਖੋਜ ਲਈ ਹੈ।

By Admin

Leave a Reply

Your email address will not be published. Required fields are marked *