ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ \’ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

IN PRESENCE OF CABINET MINISTER MEET HAYER, RAJ LALI GILL ASSUMES THE CHARGE AS CHAIRPERSON OF THE PUNJAB STATE COMMISSION FOR WOMEN

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।

ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ । ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼਼ ਨਾਲ ਜੁੜ੍ਹੇ ਹੋਏ ਹਨ।

ਇਸ ਮੌਕੇ ਹਰਚੰਦ ਸਿੰਘ ਬਰਸੱਟ,ਜਨਰਲ ਸੈਕਟਰੀ ਪੰਜਾਬ, ਚੇਅਰਮੈਨ ਮੰਡੀ ਬੋਰਡ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਪ੍ਰਭਜੋਤ ਕੌਰ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਮੁਹਾਲੀ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ, ਮੰਗਲ ਸਿੰਘ ਜਲੰਧਰ ਚੇਅਰਮੈਨ , ਆਤਮ ਪ੍ਰਕਾਸ਼ ਸਿੰਘ ਬਬਲੂ ਚੇਅਰਮੈਨ, ਮਨਜੀਤ ਸਿੱਧੂ ਅਤੇ ਨਾਮੀ ਕਲਾਕਾਰ ਕਰਮਜੀਤ ਅਨਮੋਲ ਮੌਜੂਦ ਸਨ।

Leave a Reply

Your email address will not be published. Required fields are marked *