Cabinet Minister Dr. Baljit Kaur Extends Condolences to Shubhkaran's familyCabinet Minister Dr. Baljit Kaur Extends Condolences to Shubhkaran\'s family

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।

ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਯੋਗਦਾਨ ਪਾਇਆ ਹੈ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਸ਼ੁਭਕਰਨ ਸਿੰਘ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

By Admin

Leave a Reply

Your email address will not be published. Required fields are marked *