ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਵੱਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜਿਲਕਾ ਦੇ ਜਿਨ੍ਹਾਂ ਯੁਵਕਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਲਿਆ ਹੈ, ਨੂੰ ਫਿਜੀਕਲ ਟੈਸਟ ਦੀ ਤਿਆਰੀ ਮੁਫਤ ਕਰਵਾਈ ਜਾਵੇਗੀ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ।

ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਪੰਜਾਬ ਪੁਲਿਸ ਚ ਭਰਤੀ ਹੋਣ ਲਈ ਲਿਖਤੀ ਪੇਪਰ ਦੀ ਤਿਆਰੀ ਵੀ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੁਫਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ 21 ਜੂਨ 2024 ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9 ਵਜੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਪਹੁੰਚ ਕੇ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਗਨੀਵੀਰ ਐਡਮਿਟ ਕਾਰਡ ਦੀ ਫੋਟੋ ਕਾਪੀ, ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਲਈ ਕੀਤਾ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ ਲੈ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਨੌਜਵਾਨ 93167-13000, 94638-31615ਤੇ ਸੰਪਰਕ ਕਰ ਸਕਦੇ ਹਨ।

Trending Now