ਵੀਰਵਾਰ ਨੂੰ ਲੁਧਿਆਣਾ ਦੱਖਣੀ ਹਲਕੇ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਦੋਪਹੀਆ ਵਾਹਨਾਂ \’ਤੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸੈਂਕੜੇ ਔਰਤਾਂ ਨੇ ਭਾਗ ਲਿਆ।

ਰੈਲੀ ਨੂੰ ਸਹਾਇਕ ਕਮਿਸ਼ਨਰ (ਯੂ.ਟੀ) ਕ੍ਰਿਤਿਕਾ ਗੋਇਲ ਅਤੇ ਲੁਧਿਆਣਾ ਦੱਖਣੀ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਇੰਦਰ ਪਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਹ ਰੈਲੀ ਈਸ਼ਰ ਨਗਰ ਤੋਂ ਸ਼ੁਰੂ ਹੋ ਕੇ ਲੁਧਿਆਣਾ ਦੱਖਣੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਦੀ ਹੁੰਦੀ ਹੋਈ ਗਿਆਸਪੁਰਾ ਇਲਾਕੇ ਵਿੱਚ ਸਮਾਪਤ ਹੋਈ। ਇਸ ਰੈਲੀ ਵਿੱਚ ਸੈਂਕੜੇ ਔਰਤਾਂ ਨੇ ਹਿੱਸਾ ਲਿਆ ਤਾਂ ਜੋ ਲੋਕਾਂ ਨੂੰ ਮਜ਼ਬੂਤ ਲੋਕਤੰਤਰ ਲਈ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਸਕੇ।

ਭਾਗ ਲੈਣ ਵਾਲਿਆਂ ਨੇ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਸ ਰਾਹੀਂ ਉਨ੍ਹਾਂ ਲੋਕਾਂ ਨੂੰ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ।

ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ ਅਤੇ ਏ.ਆਰ.ਓ ਇੰਦਰ ਪਾਲ ਨੇ ਦੱਸਿਆ ਕਿ ਇਹ ਦੋਪਹੀਆ ਵਾਹਨ ਰੈਲੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ \’ਤੇ ਆਯੋਜਿਤ ਕੀਤੀ ਗਈ ਅਤੇ ਇਸ ਦਾ ਉਦੇਸ਼ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ।

ਇਹ ਰੈਲੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਰਵਾਈ ਗਈ। ਏ.ਆਰ.ਓ ਇੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਪ੍ਰਤੀਸ਼ਤ (ਇਸ ਵਾਰ, 70 ਪਾਰ) ਤੋਂ ਵੱਧ ਵੋਟਰਾਂ ਦੇ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਪੋਲਿੰਗ ਸਟੇਸ਼ਨਾਂ \’ਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਭੈਅ ਅਤੇ ਬਗੈਰ ਕਿਸੇ ਦੇ ਪ੍ਰਭਾਵ ਹੇਠ ਆ ਕੇ ਆਪਣੀ ਵੋਟ ਪਾਉਣ।

By Admin

Leave a Reply

Your email address will not be published. Required fields are marked *