ਪ੍ਰਮੁੱਖ ਖਬਰਾਂ

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ….

ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ

ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ….

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ….

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।….

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੁਪਿੰਦਰ ਸਿੰਘ ਨੂੰ 2000….

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ….

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ….

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ….

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ,….

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ….

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ….

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ….