ਲੋਕ ਸਭਾ ਚੋਣਾਂ (Lok Sabha Elections) ਵਿਚਾਲੇ ਲੁਧਿਆਣਾ ਵਿਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਰਵਨੀਤ ਬਿੱਟੂ ਦੇ ਕਰੀਬੀ ਪਰਵਿੰਦਰ ਸਿੰਘ ਗਿੱਲ (ਲਾਪੜਾਂ) ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਪਹਿਲਾਂ ਉਸ ਨੇ ਸੂਬਾ ਪਾਰਟੀ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ‘ਤੇ ਵੱਡੇ ਇਲਜ਼ਾਮ ਲਾਏ ਹਨ।

ਰਾਹੁਲ ਗਾਂਧੀ ਨੂੰ ਲਿਖੇ ਆਪਣੇ ਅਸਤੀਫੇ ਵਿਚ ਪਰਵਿੰਦਰ ਗਿੱਲ (Parvinder Gill) ਨੇ ਕਿਹਾ ਕਿ ਮੇਰੇ ਅਸਤੀਫ਼ੇ ਦਾ ਮੁੱਖ ਕਾਰਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ (Amarinder Raja Waring) ਹਨ ਜੋ ਬਹੁਤ ਹੰਕਾਰੀ ਹਨ ਅਤੇ ਕੋਈ ਦੂਰਅੰਦੇਸ਼ੀ ਨਹੀਂ ਹਨ। ਜਿਸ ਕਾਰਨ ਸੂਬੇ ਵਿੱਚ ਪਾਰਟੀ ਦੀ ਤਬਾਹੀ ਹੋਈ ਹੈ। ਉਸ ਨੇ ਅੱਗੇ ਕਿਹਾ ਕਿ ਰਾਹੁਲ ਜੀ ਤੁਸੀਂ ਕਾਂਗਰਸ ਲੀਡਰਸ਼ਿਪ ਦੇ ਸਿਖਰ ‘ਤੇ ਹੁੰਦੇ ਹੋਏ ਸੂਬੇ ਦੀ ਜ਼ਮੀਨੀ ਹਕੀਕਤ ਤੋਂ ਅਣਜਾਣ ਹੋ ਅਤੇ ਪਾਰਟੀ ਦੀ ਰੀੜ੍ਹ ਦੀ ਹੱਡੀ ਬਣੇ ਵਰਕਰਾਂ ਦੀ ਦੁਰਦਸ਼ਾ ਤੋਂ ਅਣਜਾਣ ਹੋ।

By Admin

Leave a Reply

Your email address will not be published. Required fields are marked *