ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਦੇ ਨਾਲ 71 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ, ਜਿਸ ਵਿੱਚ 11 ਸਹਿਯੋਗੀ ਪਾਰਟੀਆਂ ਦੇ ਮੰਤਰੀ ਸ਼ਾਮਿਲ ਹਨ।

ਸਹੁੰ ਚੁੱਕਣ ਤੋਂ ਬਾਅਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਦਫਤਰ ਪਹੁੰਚ ਕੇ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ ਫਾਈਲ ਸਾਈਨ ਕੀਤੀ। PMO ਪਹੁੰਚਣ ‘ਤੇ ਕਰਮਚਾਰੀਆਂ ਨੇ ਮੋਦੀ ਦਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਨਮਾਨ ਯੋਜਨਾ (Pradhan Mantri Kisan Nidhi Samman Yojana) ਦੀ 17ਵੀਂ ਕਿਸ਼ਤ ਨਾਲ ਜੁੜੀ ਫਾਈਲ ਨੂੰ ਹਰੀ ਝੰਡੀ ਦਿੱਤੀ,ਇਸਦੇ ਤਹਿਤ ਲਭਗ 20 ਹਜ਼ਾਰ ਕਰੋੜ ਰੁਪਏ ਵੰਡੇ ਜਾਣਗੇ, ਜਿਸ ਨਾਲ ਦੇਸ਼ ਦੇ 9.3 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨ ਕਲਿਆਣ ਦੇ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੈ। ਇਸਦੇ ਲਈ ਇਹ ਜ਼ਰੂਰੀ ਸੀ ਕਿ ਪਹਿਲੀ ਫਾਈਲ ਜਿਸ ‘ਤੇ ਸਾਈਨ ਕੀਤੇ ਜਾਣੇ ਹਨ, ਉਹ ਕਿਸਾਨਾਂ ਦੇ ਕਲਿਆਣ ਨਾਲ ਜੁੜੀ ਹੋਵੇ। ਅਸੀਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੇ ਲਈ ਅਤੇ ਖੇਤੀਬਾੜੀ ਸੈਕਟਰ ਦੇ ਲਈ ਵੱਧ ਤੋਂ ਵੱਧ ਕੰਮ ਕਰਨਾ ਚਾਹੁੰਦੇ ਹਾਂ।

By Admin

Leave a Reply

Your email address will not be published. Required fields are marked *