ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਇਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਦੱਸਿਆ ਕਿ ਚੱਲ ਰਹੇ ਸਾਉਣੀ ਦੇ ਸੀਜ਼ਨ ਚ ਪੰਜਾਬ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਹੈ ਯੂਨੀਵਰਸੀਟੀ ਵੱਲੋਂ ਪੰਜਾਬ ਵਿੱਚ ਬਿਜਾਈ ਲਈ ਪਰਮਲ ਝੋਨੇ ਦੀਆਂ 11 ਕਿਸਮਾਂ ਦੀ ਸਿਫਾਰਿਸ ਕੀਤੀ ਗਈ ਹੈ

ਵਾਇਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਅੱਗੇ ਹੋਰ ਦੱਸਿਆ ਕਿ ਇਨ੍ਹਾਂ ਵਿੱਚ ਪੀ.ਆਰ.126, ਪੀ.ਆਰ.131, ਪੀ.ਆਰ.130, ਪੀ.ਆਰ.128 ਅਤੇ ਪੀ.ਆਰ.114 ਕਿਸਮਾਂ ਪ੍ਰਮੁੱਖ ਹਨ ਝੋਨੇ ਦੀਆਂ ਲੰਮਾਂ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਅਗੇਤੀ ਲਵਾਈ ਨੂੰ ਸੂਬੇ ਚ ਪਾਣੀ ਦਾ ਪੱਧਰ ਡਿੱਗਣ ਦਾ ਇੱਕ ਵੱਡਾ ਕਾਰਨ ਮੰਨਿਆ ਜਾਂਦਾ ਹੈ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪੁਰਜੋਰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀਆਂ ਘੱਟ ਸਮੇਂ ਚ ਪੱਕਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਤਾਂ ਜੋ ਕਿਸਾਨ ਘੱਟ ਸਮੇਂ ’ਚ ਖਰਚੇ ਅਤੇ ਪਾਣੀ ਦੀ ਬੱਚਤ ਦੇ ਨਾਲ-ਨਾਲ ਪੂਰਾ ਝਾੜ ਲੈ ਸਕਣ

ਇਸ ਦੌਰਾਨ ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਗੁਰਦੀਪ ਸਿੰਘ ਸਿੱਧੂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪੀ.ਆਰ.126 ਕਿਸਮ, ਜੋ ਕਿ ਕਿਸਾਨਾਂ ਦੀ ਹਰਮਨ ਪਿਆਰੀ ਕਿਸਮ ਹੈ, ਦੀ ਕਾਸ਼ਤ ਵੱਧ ਤੋਂ ਵੱਧ ਕਰਨ ਡਾ. ਤੇਜਬੀਰ ਸਿੰਘ ਬੁੱਟਰ ਸਹਾਇਕ ਪ੍ਰੋਫੈਸਰ, ਭੂਮੀ ਵਿਗਿਆਨ,ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਦੱਸਿਆ ਕਿ ਘੱਟ ਸਮਾਂ ਲੈਣ ਵਾਲੀ ਕਿਸਮ ਪੀ.ਆਰ. 126 ਦੀ 25 ਜੂਨ- 10 ਜੁਲਾਈ ਦੇ ਆਸ-ਪਾਸ ਲੁਆਈ ਕਰਨਾ ਉਤਪਾਦਕਤਾ ਅਤੇ ਪਾਣੀ ਦੀ ਬੱਚਤ ਦੇ ਲਿਹਾਜ਼ ਨਾਲ ਇੱਕ ਵਧੀਆ ਵਿਕਲਪ ਹੋਵੇਗਾ ਇਨ੍ਹਾਂ ਤਰੀਕਾਂ ਤੇ ਲੁਆਈ ਕਰਨ ਨਾਲ ਝੋਨੇ ਦੀ ਕਟਾਈ ਅਤੇ ਹਾੜ੍ਹੀ ਦੀਆਂ ਅਗਲੀਆਂ ਫ਼ਸਲਾਂ ਦੀ ਬਿਜਾਈ ਦੇ ਵਿਚਕਾਰ ਕਾਫ਼ੀ ਸਮਾਂ ਵੀ ਮਿਲ ਜਾਂਦਾ ਹੈ ਇਹ ਕਿਸਮ ਖੇਤ ਵਿੱਚ ਪਨੀਰੀ ਦੀ ਲੁਆਈ ਤੋਂ ਬਾਅਦ 93 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦਾ ਔਸਤ ਝਾੜ 30 ਕੁਇੰਟਲ ਪ੍ਰਤੀ ਏਕੜ ਹੈ ਵਧੀਆ ਝਾੜ ਦੇ ਨਾਲ-ਨਾਲ ਘੱਟ ਸਮਾਂ ਲੈਣ ਕਰਕੇ ਇਹ ਕਿਸਮ ਨਾ ਸਿਰਫ਼ ਸਮੇਂ ਸਿਰ ਵਾਢੀ ਉਪਰੰਤ ਅਗਲੀ ਫ਼ਸਲ ਦੀ ਬਿਜਾਈ ਲਈ ਖੇਤ ਨੂੰ ਸਮੇਂ ਸਿਰ ਵਿਹਲਾ ਕਰਦੀ ਹੈ ਇਸ ਸਾਲ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੰਬੇ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੂਸਾ 44 ਦੇ ਬੀਜ ਦੀ ਵਿਕਰੀ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਘੱਟ ਸਮੇਂ ਦੀਆਂ ਕਿਸਮਾਂ ਖਾਸ ਤੌਰ ’ਤੇ ਪੀ ਆਰ 126 ਹੇਠ ਰਕਬਾ ਵਧਣ ਦੀ ਸੰਭਾਵਨਾ ਹੈ

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਅੱਗੇ ਦੱਸਿਆ ਕਿ ਪੰਜਾਬ ਰਾਇਸ ਮਿਲਰਜ਼ ਐਸੋਸੀਏਸ਼ਨ ਵੱਲੋ ਵੀ ਝੋਨੇ ਦੀ ਪੀ.ਆਰ.126 ਕਿਸਮ ਚ ਕੋਈ ਨੁਕਸ ਨਾ ਹੋਣ ਦਾ ਹਵਾਲਾ ਦਿੱਤਾ ਗਿਆ ਹੈ ਬੀਜ ਖਰੀਦਣ ਦੇ ਚਾਹਵਾਨ ਕਿਸਾਨ ਇਹ ਬੀਜ56.25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ (8 ਕਿਲੋ ਪੈਕਿੰਗ450/- ਰੁਪਏ ਅਤੇ 24 ਕਿਲੋ ਪੈਕਿੰਗ 1350/- ਰੁਪਏ ), ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੀ. ਏ. ਯੂ- ਕ੍ਰਿਸ਼ੀ ਵਿਗਿਆਨ ਕੇਂਦਰ, ਨੇੜੇ ਆਈ. ਟੀ. ਆਈ. ਚੌਂਕ, ਬਠਿੰਡਾ ਹਫਤੇ ਦੇ ਕਿਸੇ ਵੀ ਦਿਨ ਪ੍ਰਾਪਤ ਕਰ ਸਕਦੇ ਹਨ

By Admin

Leave a Reply

Your email address will not be published. Required fields are marked *