ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹੱਈਆ ਕਰਵਾਈ ਗਈ ਆਮ ਆਦਮੀ ਕਲੀਨਿਕ ਦੀ ਸਿਹਤ ਸਹੂਲਤ ਨੇ ਸੂਬੇ ਵਿੱਚ ਸਿਹਤ ਕ੍ਰਾਂਤੀ ਨੂੰ ਅੱਗੇ ਵਧਾਇਆ ਹੈ। ਪੰਜਾਬ ਵਿੱਚ ਮਰੀਜ਼ਾਂ ਨੂੰ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 96 ਲੱਖ ਤੋਂ ਵੱਧ ਮਰੀਜ਼ ਸਿਹਤ ਲਾਭ ਲੈ ਚੁੱਕੇ ਹਨ।

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਇਸ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਕਦਮ ਚੁੱਕ ਰਹੇ ਹਨ। ਇਸ ਤਹਿਤ ਲੋਕਾਂ ਨੂੰ ਚੰਗੀਆਂ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਵਿੱਚ ਪੰਜਾਬ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ (ਮੁਹੱਲਾ ਕਲੀਨਿਕਾਂ) ਦੀ ਵੱਡੀ ਭੂਮਿਕਾ ਹੈ। ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬਾ ਸਿਹਤ ਕ੍ਰਾਂਤੀ ਵਿੱਚੋਂ ਲੰਘ ਰਿਹਾ ਹੈ। ਇਸ ‘ਚ ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਖੁਦ ਸੂਬੇ ਦੀ ਸਿਹਤ ਵਿਵਸਥਾ ‘ਤੇ ਨਜ਼ਰ ਰੱਖ ਰਹੇ ਹਨ। ਇਸ ਕਾਰਨ ਜ਼ਮੀਨੀ ਪੱਧਰ ‘ਤੇ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

ਆਮ ਆਦਮੀ ਕਲੀਨਿਕ ਆਪਣੀ ਕਿਸਮ ਦਾ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦਾ ਲਾਭ ਮਿਲਦਾ ਹੈ। ਆਮ ਆਦਮੀ ਕਲੀਨਿਕ ਦੀ ਇੱਕ ਵਿਸ਼ੇਸ਼ਤਾ ਇਹ ਹੈ ਕਿ ਇੱਥੇ ਸਿਹਤ ਸੇਵਾਵਾਂ ਡਿਜੀਟਲ ਹਨ। ਡਾਕਟਰਾਂ ਅਤੇ ਲੈਬ ਸਟਾਫ ਨੂੰ ਦਿੱਤੀ ਗਈ ਟੈਬ ਵਿੱਚ ਮਰੀਜ਼ ਦੀ ਮੈਡੀਕਲ ਹਿਸਟਰੀ ਦਰਜ ਕੀਤੀ ਜਾਂਦੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਸੁਧਾਰਨ ਲਈ ਨੀਂਹ ਪੱਥਰ ਵਜੋਂ ਕੰਮ ਕਰ ਰਿਹਾ ਹੈ। ਅਜਿਹੇ ਕਲੀਨਿਕਾਂ ਵਿੱਚ ਹੁਣ ਤੱਕ 96 ਲੱਖ ਤੋਂ ਵੱਧ ਮਰੀਜ਼ ਸਿਹਤ ਲਾਭ ਲੈ ਚੁੱਕੇ ਹਨ। ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 40 ਕਰੋੜ ਰੁਪਏ ਤੋਂ ਵੱਧ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ। ਆਮ ਆਦਮੀ ਕਲੀਨਿਕ ਵਿਚ 19 ਲੱਖ ਤੋਂ ਵੱਧ ਟੈਸਟ ਕੀਤੇ ਗਏ ਹਨ, ਜਿਸ ‘ਤੇ ਲਗਭਗ 43 ਕਰੋੜ ਰੁਪਏ ਖਰਚ ਕੀਤੇ ਗਏ ਹਨ।

By Admin

Leave a Reply

Your email address will not be published. Required fields are marked *