ਚੰਡੀਗੜ੍ਹ, 25 ਨਵੰਬਰ 2026: ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ। ਇਹ ਰੇਟ ਦੇਸ਼ ਵਿੱਚ ਸਭ ਤੋਂ ਵੱਧ ਦੱਸਿਆ ਜਾ ਰਿਹਾ ਹੈ।

ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਸੂਬੇ ਦੀਆਂ ਖੰਡ ਮਿੱਲਾਂ ਵੀ 25 ਨਵੰਬਰ ਤੋਂ ਚਾਲੂ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਗੰਨੇ ਦੀ ਪਿੜਾਈ ਦਾ ਕੰਮ ਸਮੇਂ ਸਿਰ ਸ਼ੁਰੂ ਹੋ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਅਤੇ ਉਨ੍ਹਾਂ ਦੀਆਂ ਫ਼ਸਲਾਂ ਦਾ ਸਹੀ ਮੁੱਲ ਦੇਣ ਲਈ ਵਚਨਬੱਧ ਹੈ।