ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ \’ਪਰਿਵਰਤਨ\’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐਸ.ਏ.ਐਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ।

ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਸ੍ਰੀ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।

ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀ.ਐਸ.ਡੀ.ਐਮ. ਦੀ ਸੀ.ਐਸ.ਆਰ. ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਨੁਸਾਰ ਹੋਵੇਗਾ।

By Admin

Leave a Reply

Your email address will not be published. Required fields are marked *