Punjab CMPunjab CM Bhagwant Mann

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ‘ਚ 12 ਚਾਲਕ ਦਲ ਦੇ ਮੈਂਬਰਾਂ ਸਮੇਤ 242 ਯਾਤਰੀ ਸਵਾਰ ਸਨ। ਹੁਣ ਤੱਕ ਇਸ ਹਾਦਸੇ ‘ਚ ਸਿਰਫ਼ ਦੋ ਜਣਿਆਂ ਹੀ ਬਚ ਸਕੇ ਹਨ। ਬਾਕੀ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ।

ਇਸ ਦਰਦਨਾਕ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅਹਿਮਦਾਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਮਿਲੀ ਹੈ। ਇੱਕ ਯਾਤਰੀ ਜਹਾਜ਼ ਉਡਾਣ ਦੌਰਾਨ ਰਿਹਾਇਸ਼ੀ ਖੇਤਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਹਾਦਸੇ ਕਾਰਨ ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ।

ਨਿਊਜ਼ ਏਜੰਸੀ ਏਐਨਆਈ ਨੇ ਪੁਲਿਸ ਕਮਿਸ਼ਨਰ ਦੇ ਹਵਾਲੇ ਨਾਲ ਕਿਹਾ ਕਿ ਭਾਰਤੀ ਮੂਲ ਦੇ ਬ੍ਰਿਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ, ਜੋ ਜਹਾਜ਼ ਦੀ ਸੀਟ ਨੰਬਰ 11-ਏ ‘ਤੇ ਬੈਠੇ ਸਨ, ਹਾਦਸੇ ‘ਚ ਬਚ ਗਏ। ਉਨ੍ਹਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇੱਕ ਹੋਰ ਬਚਿਆ ਯਾਤਰੀ ਹਸਪਤਾਲ ‘ਚ ਦਾਖਲ ਹੈ।

By Admin

Leave a Reply

Your email address will not be published. Required fields are marked *